ਅੱਗ ਲੱਗਣ ਕਾਰਨ ਘਰ ਦਾ ਸਾਰਾ ਸਮਾਨ ਸੜ੍ਹ ਕੇ ਸੁਆਹ - ਘਰ ਦਾ ਸਾਰਾ ਸਮਾਨ ਸੜ੍ਹ ਕੇ ਸੁਆਹ
ਜਲੰਧਰ: ਜ਼ਿਲ੍ਹੇ ਦੇ ਪਿੰਡ ਬਘਾਣਾ ਦੇ ਇੱਕ ਘਰ ਵਿਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਘਰ ਵਿੱਚ ਅੱਗ ਲੱਗੀ ਹੈ। ਅੱਗ ਲੱਗਣ ਕਾਰਨ ਘਰ ਦਾ ਸਾਰਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ। ਇਸਦੇ ਨਾਲ ਹੀ ਘਰ ਵਿਚ ਪੀੜਤ ਦੀ ਪਈ ਨਗਦੀ ਵੀ ਸੜ੍ਹ ਕੇ ਰਾਖ ਹੋ ਗਈ। ਪੀੜਤ ਨੇ ਦੱਸਿਆ ਕਿ ਸ਼ਾਰਟ ਸਰਕਟ ਹੋਣ ਕਾਰਨ ਸਾਰੇ ਘਰ ਵਿੱਚ ਅੱਗ ਫੈਲ ਗਈ ਅਤੇ ਉਨ੍ਹਾਂ ਦਾ ਲਗਭਗ ਸਾਰਾ ਸਮਾਨ ਹੀ ਰਾਖ ਹੋ ਗਿਆ। ਓਧਰ ਇਸ ਘਟਨਾ ਨੂੰ ਲੈਕੇ ਸਰਪੰਚ ਦੇਸਰਾਜ ਨੇ ਦੱਸਿਆ ਕਿ ਬਲਬੀਰ ਸਿੰਘ ਅੰਗਹੀਣ ਹੈ। ਉਨ੍ਹਾਂ ਦੱਸਿਆ ਕਿ ਪੀੜਤ ਦੀਆਂ ਦੋ ਬੇਟੀਆਂ ਹਨ, ਜੋ ਕਿ ਵਿਆਹੀਆਂ ਹੋਈਆਂ ਹਨ ਤੇ ਉਹ ਘਰ ਵਿਚ ਇਕੱਲਾ ਰਹਿੰਦਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਪਾਸੋਂ ਬਲਬੀਰ ਸਿੰਘ ਨੂੰ ਆਰਥਿਕ ਸਹਾਇਤਾ ਦੇਣ ਦੀ ਮੰਗ ਕੀਤੀ।