ਲੁਧਿਆਣਾ: ਫ਼ੈਕਟਰੀ 'ਚ ਲੱਗੀ ਅੱਗ, ਕੋਈ ਜਾਨੀ ਨੁਕਸਾਨ ਨਹੀਂ - punjab news
ਲੁਧਿਆਣਾ ਕੰਗਨਵਾਲ ਰੋਡ 'ਤੇ ਫ਼ੈਕਟਰੀ ਵਿੱਚ ਅਚਾਨਕ ਅੱਗ ਲੱਗਣ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ 'ਤੇ ਫ਼ਾਇਰ ਬ੍ਰਿਗੇਡ ਦੀਆਂ 50 ਤੋਂ ਵੱਧ ਗੱਡੀਆਂ ਪੁੱਜੀਆਂ। ਦੱਸ ਦਈਏ, ਅੱਗ ਫ਼ੈਕਟਰੀ ਦੀ ਤੀਜੀ ਇਮਾਰਤ ਨੂੰ ਲੱਗੀ ਸੀ ਜਿਸ ਕਰਕੇ ਅੱਗ ਬੁਝਾਉਣ 'ਚ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦੇ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਅੱਗ ਲੱਗਣ ਕਾਰਨ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਫ਼ੈਕਟਰੀ 'ਚ ਪਿਆ ਸਮਾਨ ਸੜ ਕੇ ਸਵਾਹ ਹੋ ਗਿਆ।