ਲੁਧਿਆਣਾ ਦੀ ਇੱਕ ਫੈਕਟਰੀ 'ਚ ਲੱਗੀ ਅੱਗ,1 ਦੀ ਮੌਤ 2ਜ਼ਖਮੀ - ਲੁਧਿਆਣਾ ਨਿਊਜ਼ ਅਪਡੇਟ
ਲੁਧਿਆਣਾ: ਸ਼ਹਿਰ ਦੇ ਇੰਡਸਟਰੀਅਲ ਇਲਾਕੇ ਫੋਕਲ ਪੁਆਇੰਟ ਫੇਸ ਪੰਜ ਵਿਖੇ ਇੱਕ ਫੈਕਟਰੀ 'ਚ ਅੱਗ ਲੱਗਣ ਦੀ ਘਟਨਾ ਵਾਪਰੀ। ਇਸ ਹਾਦਸੇ 'ਚ ਇੱਕ ਮਜ਼ਦੂਰ ਦੀ ਮੌਤ ਹੋਣ ਅਤੇ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਅੱਗ ਬੁਝਾਊ ਅਮਲੇ ਦੇ ਅਫ਼ਸਰ ਸ੍ਰਿਸ਼ਟੀ ਨਾਥ ਨੇ ਦੱਸਿਆ ਕਿ ਫੋਕਲ ਪੁਆਇੰਟ ਦੀ ਫੈਕਟਰੀ 'ਚ ਅੱਗ ਲੱਗੀ ਸੀ, ਉਸ ਸਮੇਂ ਇੱਕ ਵਿਅਕਤੀ ਫੈਕਟਰੀ ਦੇ ਅੰਦਰ ਸੌਂ ਰਿਹਾ ਸੀ। ਜਿਸ ਕਾਰਨ ਅੱਗ 'ਚ ਝੁੱਲਸਣ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਫੈਕਟਰੀ ਮਾਲਿਕ ਨੂੰ ਵੀ ਇਸ ਦੀ ਜਾਣਕਾਰੀ ਨਹੀਂ ਸੀ ਕਿ ਮਜ਼ਦੂਰ ਫੈਕਟਰੀ ਦੇ ਅੰਦਰ ਹੈ। ਉਨ੍ਹਾਂ ਕਿਹਾ ਦੋ ਜ਼ਖਮੀ ਮਜ਼ਦੂਰਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲਗਾਇਆ ਜਾ ਸਕੀਆ ਹੈ।