ਸ਼ਾਟ ਸਰਕਟ ਨਾਲ ਲੱਗੀ ਅੱਗ, ਕਰੋੜਾਂ ਦਾ ਹੋਇਆ ਨੁਕਸਾਨ - ਸ਼ਾਟ ਸਰਕਟ
ਤਰਨਤਾਰਨ: ਸ਼ਹਿਰ ਵਿੱਚ ਅੰਮ੍ਰਿਤਸਰ ਰੋਡ (Amritsar Road) ‘ਤੇ ਸਥਿਤ ਖਾਲਸਾ ਹੱਟ ‘ਚ ਬਿਜਲੀ ਦੇ ਸ਼ਾਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗਣਾ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਦੁਕਾਨ ਵਿੱਚ ਪਿਆ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ ਹੈ। ਇਸ ਮੌਕੇ ਦੁਕਾਨ ਮਾਲਕ (Shop owner) ਜੈਇੰਦਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਵਿੱਚ ਉਸ ਦਾ ਕਰੋੜਾ ਦਾ ਨੁਕਸਾਨ ਹੋ ਗਿਆ ਹੈ। ਪੀੜਤ ਵਿਕਅਤੀ ਨੇ ਜ਼ਿਲ੍ਹੇ ਦੇ ਉੱਚ ਅਫ਼ਸਰਾਂ (Officers) ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੂੰ ਸ਼ਿਕਾਇਤ ਕਰਦੇ ਹੋਏ ਕਿਹਾ ਹੈ ਕਿ ਤਰਨਤਾਰਨ ਜ਼ਿਲ੍ਹੇ (Tarn Taran District) ਵਿੱਚ ਫਾਇਰ ਬ੍ਰਿਗੇਡ (Fire brigade) ਦਾ ਸਹੀ ਪ੍ਰਬੰਧ ਨਾ ਹੋਣ ਕਰਕੇ ਉਨ੍ਹਾਂ ਨੂੰ ਐਨਾ ਵੱਡਾ ਨੁਕਸਾਨ ਝੱਲਣਾ ਪਿਆ ਹੈ।