ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੀਪਮਾਲਾ ਤੇ ਆਤਿਸ਼ਬਾਜ਼ੀ - Fireworks at the Golden Temple
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਦੀਪਮਾਲਾ ਤੇ ਆਤਿਸ਼ਬਾਜ਼ੀ ਕੀਤੀ ਗਈ। ਦੇਸ਼ ਵਿਦੇਸ਼ ਵਿਚੋਂ ਆਈਆ ਸੰਗਤਾਂ ਨੇ ਅੱਜ ਸਵੇਰੇ ਤੋਂ ਹੀ ਸ੍ਰੀ ਹਰਿਮੰਦਰ ਸਾਹਿਬ ਪੁੱਜ ਕੇ ਗੁਰੂ ਘਰ ਤੋਂ ਅਸ਼ੀਰਵਾਦ ਲਿਆ ਤੇ ਕੀਰਤਨ ਦਾ ਆਨੰਦ ਮਾਣਿਆ। ਇਸ ਮੌਕੇ ਸ਼ਾਮ ਵੇਲੇ ਸ੍ਰੀ ਹਰਿਮੰਦਰ ਸਾਹਿਬ ਨੂੰ ਦੀਪਮਾਲਾ ਨਾਲ ਸਜਾਇਆ ਗਿਆ। ਆਤਿਸ਼ਬਾਜ਼ੀ ਦਾ ਆਨੰਦ ਮਾਣਦੇ ਹੋਏ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਜ਼ਿੰਦਗੀ ਵਿੱਚ ਇਹ ਨਜ਼ਾਰਾ ਹਮੇਸ਼ਾ ਯਾਦ ਰਹੇਗਾ।