ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਵਿਖੇ ਆਲੌਕਿਕ ਆਤਿਸ਼ਬਾਜ਼ੀ - ਦਰਬਾਰ ਸਾਹਿਬ ਵਿਖੇ ਹੋਈ ਆਤਿਸ਼ਬਾਜ਼ੀ
ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਰਾਤ ਨੂੰ ਦਰਬਾਰ ਸਾਹਿਬ ਵਿਖੇ ਆਤਿਸ਼ਬਾਜ਼ੀ ਤੇ ਦੀਪਮਾਲ ਕੀਤੀ ਗਈ। ਇਸ ਪਾਵਨ ਦਿਹਾੜੇ ਉੱਤੇ ਸੰਗਤ ਨੇ ਨੇੜਿਓ ਦੂਰੋਂ ਪਹੁੰਚ ਦਰਬਾਰ ਸਾਹਿਬ ਵਿੱਚ ਹਾਜ਼ਰੀ ਭਰੀ।