ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਹੋਈ ਅਲੌਕਿਕ ਆਤਿਸ਼ਬਾਜੀ ਤੇ ਦੀਪਮਾਲਾ - ਦਸਵੀਂ ਪਾਤਸ਼ਾਹੀ ਦਾ 354ਵਾਂ ਪ੍ਰਕਾਸ਼ ਪੁਰਬ
ਅੰਮ੍ਰਿਤਸਰ: ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਦੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜ਼ੀ ਹੋਈ। ਸੰਗਤ ਨੇ ਇਸ ਅਲੌਕਿਕ ਦ੍ਰਿਸ਼ ਦਾ ਭਰਪੂਰ ਅਨੰਦ ਮਾਣਿਆ। ਇਸ ਤੋਂ ਪਹਿਲਾਂ ਦਰਬਾਰ ਸਾਹਿਬ 'ਚ ਦੀਪਮਾਲਾ ਅਤੇ ਅਰਦਾਸ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਅੱਜ ਦਸਵੀਂ ਪਾਤਸ਼ਾਹੀ ਦਾ 354ਵਾਂ ਪ੍ਰਕਾਸ਼ ਪੁਰਬ ਹੈ। ਇਸ ਮੌਕੇ ਹਜ਼ਾਰਾਂ ਸਿੱਖ ਸੰਗਤ ਨਤਮਸਤਕ ਹੋਈਆਂ ਤੇ ਉਨ੍ਹਾਂ ਨੇ ਕਿਹਾ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਕਿ ਉਹ ਅੱਜ ਇੱਥੇ ਪੁੱਜੇ ਹਨ।