ਪਿੰਡ ਕੋਟਲੀ ਸ਼ਾਹਪੁਰ ਵਿਖੇ ਅਕਾਲੀ ਦਲ ਦੇ ਸਾਬਕਾ ਸਰਪੰਚ ਦੇ ਘਰ ਹੋਈ ਫਾਇਰਿੰਗ - ਅਕਾਲੀ ਦਲ ਦੇ ਸਾਬਕਾ ਸਰਪੰਚ
ਗੁਰਦਾਸਪੁਰ: ਪਿੰਡ ਕੋਟਲੀ ਸ਼ਾਹਪੁਰ ਵਿੱਚ ਦੇਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਅਮਰੀਕ ਸਿੰਘ ਦੇ ਘਰ ’ਤੇ ਫਾਇਰਿੰਗ ਕਰ ਦਿੱਤੀ। ਜਿਸ ਕਰਕੇ ਪੂਰੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਸਰਪੰਚ ਦੇ ਘਰ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਵੀ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ। ਇਸ ਮੌਕੇ ਜਾਣਕਾਰੀ ਦਿੰਦਿਆਂ ਪਿੰਡ ਦੇ ਸਾਬਕਾ ਸਰਪੰਚ ਨੇ ਦੱਸਿਆ ਕਿ ਬੀਤੀ ਰਾਤ 2 ਵਜੇ ਦੇ ਕਰੀਬ ਉਨ੍ਹਾਂ ਦੇ ਘਰ ਉੱਪਰ ਕੁਝ ਅਣਪਛਾਤੇ ਵਿਅਕਤੀਆਂ ਨੇ ਫਾਇਰਿੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹਨਾਂ ਨੂੰ ਘਰ ਵਿਚੋਂ ਗੋਲੀਆਂ ਦੇ 3 ਖੋਲ ਮਿਲੇ ਹਨ ਅਤੇ ਘਰ ਦੇ ਗੇਟ ਉੱਪਰ ਵੀ ਗੋਲੀਆਂ ਦੇ ਨਿਸ਼ਾਨ ਪਏ ਹੋਏ ਹਨ। ਜਿਸ ਦੀ ਪੁਲਿਸ ਜਾਂਚ ਕਰ ਰਹੀ ਹੈ।