ਗੱਡੀ ਦੀ ਪਾਰਕਿੰਗ ਨੂੰ ਲੈ ਕੇ ਦੋ ਧਿਰਾਂ 'ਚ ਝਗੜੇ ਦੌਰਾਨ ਚੱਲੀਆਂ ਗੋਲੀਆਂ, 1 ਮੁਲਜ਼ਮ ਗ੍ਰਿਫ਼ਤਾਰ - ਗੋਲੀਆਂ ਚੱਲਣ ਦਾ ਮਾਮਲਾ
ਲੁਧਿਆਣਾ:ਸ਼ਹਿਰ ਦੇ ਇਸ਼ਮੀਤ ਚੌਂਕ 'ਚ ਪਾਰਕਿੰਗ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋਇਆ ਸੀ। ਗੱਡੀ ਦੀ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ਦੌਰਾਨ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਗਲੀ 'ਚ ਬੈਠੇ ਵਿਅਕਤੀ ਨੇ ਦੂਜੇ ਵਿਅਕਤੀ 'ਤੇ ਗੋਲੀ ਚਲਾਈ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪੁਲਿਸ ਨੇ ਇਸ ਮਾਮਲੇ 'ਚ 1ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਮੁਲਜ਼ਮ ਖਿਲਾਫ਼ ਧਾਰਾ 307 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਤੋਂ ਹਥਿਆਰ ਵੀ ਬਰਾਮਦ ਕੀਤਾ ਹੈ।