ਬੱਚਿਆਂ ਦੇ ਝਗੜੇ ਕਾਰਨ ਚੱਲੀਆਂ ਗੋਲੀਆਂ, ਜਾਨੀ ਨੁਕਸਾਨ ਤੋਂ ਰਿਹਾ ਬਚਾਅ - ਕ੍ਰਾਇਮ ਨਿਊਜ਼
ਅੰਮ੍ਰਿਤਸਰ:ਥਾਣਾ ਸੁਤਲਾਨਵਿੰਡ ਅਧੀਨ ਪੈਂਦੇ ਈਸ਼ਵਰ ਨਗਰ 'ਚ ਕੁੱਝ ਅਣਪਛਾਤੇ ਲੋਕਾਂ ਨੇ ਇੱਕ ਘਰ ਦੇ ਬਾਹਰ ਗੋਲੀਆਂ ਚਲਾਈਆਂ। ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਪੀੜਤਾ ਕੁਲਬੀਰ ਕੌਰ ਨੇ ਦੱਸਿਆ ਕਿ ਬੀਤੇ ਦੋ ਮਹੀਨੇ ਪਹਿਲਾਂ ਉਸ ਦੇ ਬੱਚਿਆਂ ਦਾ ਕਿਸੀ ਮਾਮਲੇ ਨੂੰ ਲੈ ਕੇ ਮੁਕੇਸ਼ ਦੇ ਬੱਚਿਆਂ ਨਾਲ ਝਗੜਾ ਹੋ ਗਿਆ ਸੀ। ਦੇਰ ਰਾਤ ਦੋ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਉਨ੍ਹਾਂ ਦੇ ਇਲਾਕੇ 'ਚ ਆਏ ਤੇ ਉਸ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਲੱਗ ਪਏ। ਸ਼ੋਰ ਸੁਣ ਆਂਢ-ਗੁਆਂਢ ਦੇ ਲੋਕ ਇੱਕਠੇ ਹੋਏ ਤਾਂ ਦੋਵੇਂ ਨੌਜਵਾਨ ਉਥੋਂ ਫਰਾਰ ਹੋ ਗਏ। ਪੀੜਤ ਮਹਿਲਾ ਨੇ ਦੱਸਿਆ ਕਿ ਅਣਪਛਾਤੇ ਨੌਜਵਾਨਾਂ ਨੇ ਉਸ ਦੇ ਘਰ ਬਾਹਰ 5 ਹਵਾਈ ਫਾਇਰ ਕੀਤੇ।ਥਾਣਾ ਸੁਲਤਾਨਵਿੰਡ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਹਿਲਾ ਦੀ ਸ਼ਿਕਾਇਤ 'ਤੇ ਉਨ੍ਹਾਂ ਵੱਲੋਂ ਅਣਪਛਾਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰੇ ਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ।
Last Updated : Jan 17, 2021, 2:13 PM IST