ਫਿਰੋਜ਼ਪੁਰ ਪ੍ਰਸ਼ਾਸਨ ਹੁਣ ਨਿਵੇਕਲੇ ਢੰਗ ਨਾਲ ਕਰੇਗਾ ਲੋਕਾਂ ਦਾ ਟੀਕਾਕਰਨ - ਜ਼ਿਲ੍ਹਾ ਫਿਰੋਜ਼ਪੁਰ ਪ੍ਰਸ਼ਾਸਨ
ਫਿਰੋਜ਼ਪੁਰ: ਜ਼ਿਲ੍ਹਾ ਫਿਰੋਜ਼ਪੁਰ ਪ੍ਰਸ਼ਾਸਨ ਹੁਣ ਨਿਵੇਕਲੇ ਢੰਗ ਨਾਲ ਲੋਕਾਂ ਦਾ ਟੀਕਾਕਰਨ ਕਰਨ ਜਾ ਰਿਹਾ ਹੈ। ਜਿੱਥੇ ਕੋਰੋਨਾ ਨਾਲ ਦੁਨਿਆਂ ਭਰ ਵਿੱਚ ਖਲਬਲੀ ਮਚੀ ਹੋਈ ਹੈ, ਉਥੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੋਣ ਕਮਿਸ਼ਨ ਵੱਲੋਂ ਕੀਤੀਆਂ ਹਦਾਇਤਾਂ 'ਤੇ ਕਾਰਵਾਈ ਕਰਦਿਆਂ, ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਜ਼ਿਲ੍ਹੇ ਵਿੱਚ 100 ਫੀਸਦੀ ਟੀਕਾਕਰਨ ਕਰਨ ਨੂੰ ਲੈ ਕੇ ਪੈਟਰੋਲ ਪੰਪ, ਸ਼ੈਲਰ, ਰਾਸ਼ਨ ਕਾਰਡ ਡੀਪੂ ਆਦਿ ਦੀ ਮਦਦ ਲੈਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਵਿਅਕਤੀਆਂ ਨੇ ਵੈਕਸੀਨੇਸ਼ਨ ਨਹੀਂ ਕਰਵਾਈ ਜਾਂ ਜਿੰਨ੍ਹਾਂ ਨੇ ਕਰਵਾਣੀ ਹੈ ਉਨ੍ਹਾਂ ਦਾ ਸਾਰਾ ਬਿਊਰਾ ਤਿਆਰ ਕੀਤਾ ਜਾਵੇਗਾ ਤਾਂ ਜੋ ਟੀਕਾਕਰਨ ਸੰਪੂਰਨ ਕਰਨ ਦੇ ਨਾਲ-ਨਾਲ ਇਸ ਦੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਸੌਂਪੀ ਜਾ ਸਕੇ।