ਫਿਰੋਜ਼ਪੁਰ ਪੁਲਿਸ ਨੇ ਮਾਸਕ ਨਾ ਪਾਉਣ ਵਾਲਿਆਂ ਦੇ ਕੱਟੇ ਚਲਾਨ
ਫਿਰੋਜ਼ਪੁਰ: ਪੰਜਾਬ 'ਚ ਆਏ ਦਿਨ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਵੱਧ ਰਹੇ ਕੋਰੋਨਾਂ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਗਾਈਡਲਾਈਨਜ਼ ਮੰਨਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਏਐਸਆਈ ਰੁਪਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਤੇ ਪੰਜਾਬ ਪੁਲਿਸ ਵੱਲੋਂ ਵਾਰ-ਵਾਰ ਅਪੀਲ ਕਰਨ ਦੇ ਬਾਵਜੂਦ ਕੁੱਝ ਲੋਕ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ। ਇਸ ਦੇ ਚਲਦੇ ਫਿਰੋਜ਼ਪੁਰ ਪੁਲਿਸ ਨੇ ਮਾਸਕ ਨਾ ਪਾਉਣ ਵਾਲੀਆਂ ਦੇ ਚਲਾਨ ਕੱਟੇ। ਇਸ ਤੋਂ ਇਲਾਵਾ ਬਿਨਾਂ ਲਾਇਸੈਂਸ ਤੇ ਕਾਗਜ਼ਾਤ ਦੇ ਘੁੰਮਣ ਵਾਲੇ ਲੋਕਾਂ ਦੇ ਵੀ ਚਲਾਨ ਕੱਟੇ ਗਏ।