ਫਿਰੋਜ਼ਪੁਰ : ਪ੍ਰੈਸ ਕਲੱਬ ਦੇ ਅਹੁਦੇਦਾਰਾਂ ਨੇ ਫਾਜ਼ਿਲਕਾ ਪੁਲਿਸ ਦਾ ਪੁਤਲਾ ਸਾੜਿਆ - ਫਾਜ਼ਿਲਕਾ ਪੁਲਿਸ ਦਾ ਪੁਤਲਾ ਸਾੜਿਆ
ਫਿਰੋਜ਼ਪੁਰ : ਜ਼ਿਲ੍ਹੇ ਦੇ ਪ੍ਰੈਸ ਕਲੱਬ ਅਹੁਦੇਦਾਰਾਂ ਤੇ ਹੋਰਨਾਂ ਜੱਥੇਬੰਦੀਆਂ ਵੱਲੋਂ ਫਾਜ਼ਿਲਕਾ ਪੁਲਿਸ ਦਾ ਪੁਤਲਾ ਸਾੜਿਆ ਗਿਆ। ਫਾਜ਼ਿਲਕਾ ਦੇ ਪੱਤਰਕਾਰਾਂ 'ਤੇ ਹੋਏ ਝੂਠੇ ਪਰਚੇ ਨੂੰ ਲੈ ਕੇ ਪੱਤਰਕਾਰ ਭਾਈਚਾਰੇ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਫਾਜ਼ਿਲਕਾ ਪੁਲਿਸ ਦਾ ਪੁਤਲਾ ਸਾੜਿਆ ਗਿਆ। ਪ੍ਰੈਸ ਕਲੱਬ ਦੇ ਪ੍ਰਧਾਨ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਤਾਇਨਾਤ ਇੱਕ ਪੁਲਿਸ ਅਧਿਕਾਰੀ ਵੱਲੋਂ ਇੱਕ ਪੱਤਰਕਾਰ 'ਤੇ ਨਜਾਇਜ਼ ਪਰਚਾ ਦਰਜ ਕੀਤਾ ਗਿਆ ਸੀ।ਮਾਮਲੇ ਸਬੰਧੀ ਜਦ ਉਥੋਂ ਦੇ ਪ੍ਰੈਸ ਕਲੱਬ ਪ੍ਰਧਾਨ ਨੇ ਏਐਸਆਈ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਕਤ ਪੁਲਿਸ ਅਧਿਕਾਰੀ ਨੇ ਉਨ੍ਹਾਂ 'ਤੇ ਵੀ ਬਿਨਾਂ ਕਿਸੇ ਕਾਰਨ ਪਰਚਾ ਦਰਜ ਕਰ ਦਿੱਤਾ। ਉਨ੍ਹਾਂ ਪੰਜਾਬ ਸਰਕਾਰ ਤੋਂ ਪੱਤਰਕਾਰਾਂ 'ਤੇ ਦਰਜ ਨਜਾਇਜ਼ ਪਰਚੇ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਕਿਹਾ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਸੰਘਰਸ਼ ਹੋਰ ਤਿੱਖਾ ਹੋਵੇਗਾ।