ਕਪੂਰਥਲਾ 'ਚ ਕੋਰੋਨਾ ਪੌਜ਼ੀਟਿਵ ਦਾ ਪਹਿਲਾ ਮਾਮਲਾ ਆਇਆ ਸਾਹਮਣੇ - ਕੋਵਿਡ-19
ਕਪੂਰਥਲਾ: ਕੋਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਕਪੂਰਥਲਾ ਦੇ ਪਿੰਡ ਕੋਟ ਕਰਾਰ ਖਾਂ 'ਚ ਸਾਹਮਣੇ ਆਇਆ ਹੈ। ਇੱਥੇ ਇੱਕ 17 ਸਾਲਾ ਨੌਜਵਾਨ ਦੀ ਕੋਵਿਡ-19 ਰਿਪੋਰਟ ਪੌਜ਼ੀਟਿਵ ਆਈ ਹੈ। ਰਿਪੋਰਟ ਪੌਜ਼ੀਟਿਵ ਆਉਣ ਤੋਂ ਮਗਰੋਂ ਪੀੜਤ ਨੌਜਵਾਨ ਨੂੰ ਸਿਵਲ ਹਸਪਤਾਲ ਕਪੂਰਥਲਾ 'ਚ ਆਈਸੋਲੇਟ ਕੀਤਾ ਗਿਆ ਹੈ।