ਪੰਜਾਬ

punjab

By

Published : Apr 14, 2020, 4:11 PM IST

ETV Bharat / videos

ਗੁਰਦਾਸਪੁਰ ਜ਼ਿਲ੍ਹੇ ਚੋਂ ਕੋਵਿਡ -19 ਦਾ ਪਹਿਲਾਂ ਮਾਮਲਾ ਆਇਆ ਸਾਹਮਣੇ

ਗੁਰਦਾਸਪੁਰ: ਪੂਰੇ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕਾਫ਼ੀ ਮਾਮਲੇ ਸਾਹਮਣੇ ਆ ਚੁਕੇ ਹਨ। ਉੱਥੇ ਹੀ, ਗੁਰਦਾਸਪੁਰ ਜ਼ਿਲ੍ਹਾ ਕਾਫੀ ਸਮੇਂ ਤੋਂ ਕੋਰੋਨਾ ਵਾਇਰਸ ਤੋਂ ਬਚਿਆ ਹੋਇਆ ਸੀ,ਪਰ ਅੱਜ ਗੁਰਦਾਸਪੁਰ ਵਿਚੋਂ ਵੀ ਕੋਰੋਨਾ ਵਾਇਰਸ ਦਾ ਪਹਿਲਾਂ ਮਾਮਲਾ ਸਾਹਮਣੇ ਆਇਆ ਹੈ। ਗੁਰਦਾਸਪੁਰ ਦੇ ਪਿੰਡ ਪੈਣੀ ਪਾਸਵਾਲ ਦਾ ਰਹਿਣ ਵਾਲਾ 60 ਸਾਲਾਂ ਵਿਅਕਤੀ ਪੀੜਤ ਦੱਸਿਆ ਜਾ ਰਿਹਾ ਹੈ। ਇਹ ਵਿਅਕਤੀ ਜਲੰਧਰ ਦੇ ਕਿਸੇ ਵਿਅਕਤੀ ਦੇ ਸੰਪਰਕ ਵਿੱਚ ਆਉਣ ਕਾਰਨ ਕੋਰੋਨਾ ਪੀੜਤ ਹੋਇਆ ਹੈ। ਫਿਲਹਾਲ ਇਸ ਦਾ ਇਲਾਜ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਕੀਤਾ ਜਾ ਰਿਹਾ ਅਤੇ ਸਮੇਂ ਮੁਤਾਬਕ ਇਸ ਮਰੀਜ ਨੂੰ ਅਮ੍ਰਿਤਸਰ ਵੀ ਰੈਫਰ ਕੀਤਾ ਜਾ ਸਕਦਾ ਹੈ। ਇਸ ਮਾਮਲੇ ਸਬੰਧੀ ਗੁਰਦਾਸਪੁਰ ਤੋਂ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਇਸ ਵਿਅਕਤੀ ਦੇ ਸਾਹਮਣੇ ਆਉਣ ਤੋਂ ਬਾਅਦ ਪਿੰਡ ਦੀ ਸਕ੍ਰੀਨਿੰਗ ਕੀਤੀ ਜਾ ਰਹੀ ਹੈ।

ABOUT THE AUTHOR

...view details