ਅੰਮ੍ਰਿਤਸਰ: ਗੁਰਦਾਸਪੁਰ ਦੇ ਪਹਿਲੇ ਕੋਰੋਨਾ ਪੌਜ਼ੀਟਿਵ ਮਰੀਜ਼ ਦੀ ਹੋਈ ਮੌਤ - covid 19 punjab
ਅੰਮ੍ਰਿਤਸਰ: ਗੁਰਦਾਸਪੁਰ ਦਾ ਪਹਿਲਾ ਕੋਰੋਨਾ ਪੌਜ਼ੀਟਿਵ ਮਰੀਜ਼, ਜੋ ਕਿ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਦਾਖ਼ਲ ਸੀ, ਜਿਸ ਦੀ ਵੀਰਵਾਰ ਨੂੰ ਸਾਢੇ 12 ਵਜੇ ਦੇ ਕਰੀਬ ਮੌਤ ਹੋ ਗਈ। ਇਹ ਜਾਣਕਾਰੀ ਅੰਮ੍ਰਿਤਸਰ ਦੇ ਸਿਵਲ ਸਰਜਨ ਜੁਗਲ ਕੁਮਾਰ ਨੇ ਮੀਡੀਆ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਹਸਪਤਾਲ ਵਿੱਚ ਹੁਣ ਤੱਕ 5 ਕੋਰੋਨਾ ਸਬੰਧੀ ਮੌਤਾਂ ਹੋਈਆਂ ਹਨ, ਜਿਨ੍ਹਾਂ ਵਿੱਚੋਂ 3 ਮਰੀਜ਼ ਅੰਮ੍ਰਿਤਸਰ ਦੇ ਸਨ।