ਚੋਰੀਆਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ - ਚੋਰੀਆਂ ਨੂੰ ਅੰਜਾਮ ਦੇਣ ਵਾਲੇ
ਬਠਿੰਡਾ: ਬਠਿੰਡਾ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਹੱਥ ਲੱਗੀ, ਜਦੋਂ ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰ ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਦਾ ਕਹਿਣਾ ਕਿ ਨੌਜਵਾਨ ਗੱਡੀ 'ਚ ਤੇਲ ਪਵਾ ਕੇ ਪੰਪ ਤੋਂ ਬਿਨ੍ਹਾਂ ਪੈਸੇ ਦਿੱਤੇ ਹੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਜਾਂਦੇ ਸੀ। ਪੁਲਿਸ ਵੱਲੋਂ ਚੋਰਾਂ ਕੋਲੋਂ ਨਕਦੀ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ। ਪੁਲਿਸ ਦਾ ਕਹਿਣਾ ਕਿ ਆਰੋਪੀਆਂ ਦਾ ਰਿਮਾਂਡ ਲੈ ਕੇ ਗੰਭੀਰਤਾ ਨਾਲ ਪੁੱਛਗਿਛ ਕੀਤੀ ਜਾਵੇਗੀ ਤਾਂ ਜੋ ਹੋਰ ਖੁਲਾਸੇ ਹੋ ਸਕਣ।