ਡਾਕਾ ਮਾਰਨ ਦੀ ਤਾਕ 'ਚ ਬੈਠੇ ਪੰਜ ਕਾਬੂ
ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਸੁਡਰਵਿਲੀ ਆਈ.ਪੀ.ਐੱਸ ,ਐਸ.ਪੀ.ਜੀ ਦੀ ਨਿਗਰਾਨੀ ਹੇਠ ਜਿੱਥੇ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਨਾਲ ਹੀ ਨਸ਼ੇ ਦੇ ਸੌਦਾਗਰਾਂ ਨਾਲ ਨੂੰ ਫੜ੍ਹ ਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉੱਥੇ ਜ਼ਿਲ੍ਹਾ ਅੰਦਰ ਸ਼ਰਾਰਤੀ ਅਨਸਰਾਂ ਤੇ ਨਕੇਲ ਕਸੀ ਜਾ ਰਹੀ ਹੈ। ਇਸ ਦੇ ਤਹਿਤ ਕੁਲਵੰਤ ਸਿੰਘ ਰਾਏ ਪੀ.ਬੀ.ਆਈ ਅਤੇ ਜਸਪਾਲ ਸਿੰਘ ਢਿੱਲੋਂ ਡੀ.ਐੱਸ.ਪੀ ਮਲੋਟ ਦੀ ਅਗਵਾਈ ਹੇਠ ਇੰਸਪੈਕਟਰ ਮੋਹਨ ਲਾਲ ਥਾਣਾ ਸਿਟੀ ਮਲੋਟ ਅਤੇ ਪੁਲੀਸ ਪਾਰਟੀ ਵੱਲੋਂ ਡਾਕਾ ਮਾਰਨ ਦੀਆਂ ਤਿਆਰੀਆਂ 'ਚ ਬੈਠੇ ਪੰਜ ਵਿਅਕਤੀਆਂ ਨੂੰ ਹਥਿਆਰ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਹੋਈ ਹੈ।