ਝੋਨੇ ਦੀ ਖਰੀਦ ਨੂੰ ਲੈ ਕੇ ਦਾਣਾ ਮੰਡੀ 'ਚ ਪੰਜ ਦਿਨਾਂ ਦੀ ਹੜਤਾਲ
ਅੰਮ੍ਰਿਤਸਰ : ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੀ ਤਰੀਕ ਗਿਆਰਾਂ ਅਕਤੂਬਰ ਤੈਅ ਕੀਤੇ ਜਾਣ ਤੋਂ ਬਾਅਦ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਅਤੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ ਤੇ ਦੂਜੇ ਪਾਸੇ ਹੁਣ ਏਸ਼ੀਆ ਦੀ ਸਭ ਤੋਂ ਵੱਡੀ ਮੰਡੀਆਂ ਚੋਂ ਮੰਡੀ ਮੰਨੇ ਜਾਣ ਵਾਲੇ ਅੰਮ੍ਰਿਤਸਰ ਭਗਤਾਂਵਾਲਾ ਮੰਡੀ ਦੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਅਮਨਦੀਪ ਸਿੰਘ ਛੀਨਾ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵੀ ਝੋਨੇ ਦੀ ਖਰੀਦ ਨੂੰ ਲੈ ਕੇ ਪੰਜ ਦਿਨਾਂ ਦੀ ਹੜਤਾਲ ਰੱਖੀ ਗਈ ਹੈ ਉਨ੍ਹਾਂ ਕਿਹਾ ਕਿ ਅਗਰ ਕੇਂਦਰ ਸਰਕਾਰ ਗਿਆਰਾਂ ਅਕਤੂਬਰ ਤੋਂ ਪਹਿਲਾਂ ਝੋਨੇ ਦੀ ਖਰੀਦ ਸ਼ੁਰੂ ਨਹੀਂ ਕਰਦੀ ਤਾਂ ਇਹ ਹੜਤਾਲ ਹੋਰ ਵੀ ਤੇਜ਼ ਕੀਤੀ ਜਾ ਸਕਦੀ ਹੈ।