ਚੋਰ ਗਿਰੋਹ ਦੇ ਪੰਜ ਮੈਂਬਰ ਕਾਬੂ - Diamond
ਹੁਸ਼ਿਆਰਪੁਰ: ਸੂਬੇ ਵਿੱਚ ਚੋਰੀ ਦੀਆਂ ਘਟਨਾਵਾਂ ਦਿਨੋਂ ਦਿਨ ਵੱਧਦੀਆ ਜਾ ਰਹੀਆ ਸਨ। ਹੁਸ਼ਿਆਰਪੁਰ ਪੁਲਿਸ ਵੱਲੋਂ ਚੋਰ ਗਿਰੋਹ (Gang of thieves)ਦੇ ਪੰਜ ਮੈਂਬਰਾਂ ਨੂੰ ਸਾਮਾਨ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਐਸਐਸਪੀ ਨਵਜੋਤ ਸਿੰਘ ਮਾਹਲ ਦਾ ਕਹਿਣਾ ਹੈ ਕਿ ਪੁਲਿਸ ਦੀ ਸਪੈਸ਼ਲ ਟੀਮ (Special team) ਬਣਾ ਕੇ ਨਾਕਾਬੰਦੀ ਕਰਕੇ 4 ਵਿਅਕਤੀਆਂ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਕੋਲੋਂ 20 ਤੋਲੇ ਸੋਨਾ, ਡਾਇਮੰਡ (Diamond) ਦੀ ਗਹਿਣੇ, 600 ਗ੍ਰਾਮ ਚਾਂਦੀ ਅਤੇ 2 ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲਿਸ ਦਾ ਕਹਿਣਾ ਹੈ ਕਿ ਇਕ ਹੋਰ ਵਿਅਕਤੀ ਨੂੰ ਧਰਮਕੋਟ ਤੋਂ ਕਾਬੂ ਕੀਤਾ ਹੈ।