ਪ੍ਰਸ਼ਾਸਨ ਵੱਲੋਂ ਬਾਜ਼ਾਰ ’ਚ ਰਾਤ ਸਮੇਂ ਕੱਢਿਆ ਗਿਆ ਫਲੈਗ ਮਾਰਚ - ਨਾਈਟ ਕਰਫਿਊ
ਸ਼ਹਿਰ ’ਚ ਨਾਈਟ ਕਰਫਿਊ ਨੂੰ ਲੈ ਕੇ ਐਸਡੀਐਮ ਅਤੇ ਡੀਐਸਪੀ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਐਸਡੀਐਮ ਨੇ ਦੱਸਿਆ ਕਿ ਸ਼ਹਿਰ ’ਚ ਮੁਸਲਿਮ ਭਾਈਚਾਰੇ ਵੱਲੋਂ ਰਮਜ਼ਾਨ ਦਾ ਮਹੀਨਾ ਮਨਾਇਆ ਜਾ ਰਿਹਾ ਹੈ ਨਾਲ ਹੀ ਉਨ੍ਹਾਂ ਵੱਲੋਂ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਰਾਤ ਦੇ 8 ਵਜਦੇ ਹੀ ਲੋਕ ਆਪਣੀਆਂ ਦੁਕਾਨਾਂ ਆਪ ਬੰਦ ਕਰਕੇ ਘਰਾਂ ਨੂੰ ਚੱਲੇ ਜਾਂਦੇ ਹਨ। ਲੋਕਾਂ ਵੱਲੋਂ ਪ੍ਰਸ਼ਾਸਨ ਦਾ ਕੋਰੋਨਾ ਖਿਲਾਫ ਲੜੀ ਜਾ ਰਹੀ ਲੜਾਈ ਚ ਪੂਰਾ ਸਾਥ ਦਿੱਤਾ ਜਾ ਰਿਹਾ ਹੈ। ਦੂਜੇ ਪਾਸੇ ਡੀਐਸਪੀ ਨੇ ਦੱਸਿਆ ਕਿ ਜੋ ਵੀ ਕੋਈ ਬਿਨਾਂ ਮਤਲਬ ਤੋਂ ਰਾਤ ਨੂੰ ਘੁੰਮਦੇ ਹੋਏ ਦਿਖਾਏ ਦੇ ਰਹੇ ਹਨ ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਵੀ ਕੀਤੀ ਜਾ ਰਹੀ ਹੈ।