ਬਠਿੰਡਾ 'ਚ ਕਰਫਿਊ ਦੌਰਾਨ ਪੁਲਿਸ ਨੇ ਕੀਤਾ ਫਲੈਗ ਮਾਰਚ - ਬਠਿੰਡਾ 'ਚ ਕਰਫਿਊ
ਕੋਰੋਨਾ ਵਾਇਰਸ ਦੇ ਕਹਿਰ ਕਾਰਨ ਉਪਜੇ ਹਲਾਤਾਂ ਦੇ ਮੱਦੇਨਜਰ ਜ਼ਿਲ੍ਹਾ ਮੈਜਿਸਟ੍ਰੇਟ ਬੀ ਸ੍ਰੀਨਿਵਾਸਨ ਨੇ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਅਗਲੇ ਹੁਕਮਾਂ ਤੱਕ ਕਰਫਿਊ ਲਗਾ ਦਿੱਤਾ ਹੈ। ਕਰਫਿਊ ਦੌਰਾਨ ਕਿਸੇ ਨੂੰ ਵੀ ਬਿਨ੍ਹਾਂ ਆਗਿਆ ਤੋਂ ਘਰ ਤੋਂ ਬਾਹਰ ਆਉਣ ਦੀ ਆਗਿਆ ਨਹੀਂ ਹੋਵੇਗੀ। ਇਸ ਦੌਰਾਨ ਜ਼ਿਲ੍ਹਾ ਪੁਲਿਸ ਨੇ ਸ਼ਹਿਰ ਵਿੱਚ ਫਲੈਗ ਮਾਰਚ ਕੀਤਾ ਅਤੇ ਲੋਕਾਂ ਨੂੰ ਤਾਕੀਦ ਕੀਤੀ ਕਿ ਉਹ ਘਰਾਂ ਵਿਚ ਹੀ ਰਹਿਣ।