ਕੌਂਸਲ ਚੋਣਾਂ ਦੇ ਮੱਦੇਨਜ਼ਰ ਧੂਰੀ ’ਚ ਪੁਲਿਸ ਨੇ ਕੀਤਾ ਫ਼ਲੈਗ ਮਾਰਚ - ਲੋਕਾਂ ਨੂੰ ਜਾਗਰੂਕ ਕਰਨਾ
ਸੰਗਰੂਰ: ਪੁਲਿਸ ਵੱਲੋਂ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅੱਜ ਧੂਰੀ ਵਿਖੇ ਫ਼ਲੈਗ ਮਾਰਚ ਕੱਢਿਆ ਗਿਆ ਤਾਂ ਜੋ ਚੋਣਾਂ ਦੌਰਾਨ ਕਿਸੇ ਵੀ ਕਿਸਮ ਦੀ ਸ਼ਰਾਰਤ ਨਾ ਕੀਤੀ ਜਾ ਸਕੇ। ਇਸ ਮੌਕੇ ਡੀਐਸਪੀ ਬੂਟਾ ਸਿੰਘ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਇਸ ਫ਼ਲੈਗ ਮਾਰਚ ਦਾ ਮੁੱਖ ਮਕਸਦ ਕਿਸੇ ਨੂੰ ਡਰਾਉਣਾ ਨਹੀਂ ਹੈ ਸਗੋਂ ਲੋਕਾਂ ਨੂੰ ਜਾਗਰੂਕ ਕਰਨਾ ਹੈ ਕਿ ਉਹ ਬੇਖੌਫ ਹੋ ਕੇ ਆਪਣੀ ਵੋਟ ਦਾ ਇਸਤੇਮਾਲ ਕਰਨ। ਉਨ੍ਹਾ ਦੱਸਿਆ ਕਿ ਕਿਸੇ ਵੀ ਕੀਮਤ ’ਤੇ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜਿਥੇ ਵੋਟਿੰਗ ਹੋਣੀ ਹੈ ਉਥੇ ਪੂਰੀ ਪੁਲਿਸ ਫੋਰਸ ਤਾਇਨਾਤ ਕੀਤੀ ਜਾਵੇਗੀ।