ਫਲੈਗ ਮਾਰਚ ਕੱਢ ਲੋਕਾਂ ਨੂੰ ਸਮਾਜਿਕ ਦੂਰੀ ਬਾਰੇ ਕੀਤਾ ਜਾਗਰੂਕ - ਸਮਾਜਿਕ ਦੂਰੀ ਬਾਰੇ ਜਾਗਰੂਕਤਾ
ਮੋਗਾ: ਕਸਬਾ ਕੋਟ ਈਸੇ ਖਾਂ ਵਿੱਚ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਲੋਕਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਉਣ ਸਬੰਧੀ ਫਲੈਗ ਮਾਰਚ ਕੱਢਿਆ ਗਿਆ। ਜਾਣਕਾਰੀ ਦਿੰਦੇ ਹੋਏ ਐਸ.ਐਚ.ਓ ਅਮਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਮਹਿਕਮੇ ਵੱਲੋਂ ਮਾਰਚ ਕੱਢਿਆ ਜਾ ਰਿਹਾ ਸੀ ਤਾਂ ਇਸ ਦੇ ਦੌਰਾਨ ਵੱਡੀ ਗਿਣਤੀ ਵਿੱਚ ਮਰੀਜ਼ ਸਿਵਲ ਹਸਪਤਾਲ ਵਿਖੇ ਨਸ਼ਾ ਛੱਡਣ ਦੀ ਦਵਾਈ ਲੈਣ ਆਏ ਹੋਏ ਸਨ। ਨਸ਼ਾ ਛੱਡਣ ਦੀ ਦਵਾਈ ਲੈਣ ਆਏ ਵਿਅਕਤੀਆਂ ਵੱਲੋਂ ਸਮਾਜਿਕ ਦੂਰੀ ਨਹੀਂ ਰੱਖੀ ਜਾ ਰਹੀ, ਜਿਸ ਬਾਰੇ ਉਨ੍ਹਾਂ ਨੂੰ ਜਾਗਰੂਕ ਕੀਤਾ ਅਤੇ ਸਮਾਜਿਕ ਦੂਰੀ ਬਣਵਾਈ ਗਈ।