ਕਰਫਿਊ : ਅੰਮ੍ਰਿਤਸਰ ਪੁਲਿਸ ਨੇ ਇਸਲਾਬਾਦ ਖ਼ੇਤਰ 'ਚ ਕੱਢਿਆ ਫਲੈਗ ਮਾਰਚ - ਕੋਰੋਨਾ ਸੰਕਟ
ਅੰਮ੍ਰਿਤਸਰ: ਕੋਰੋਨਾ ਸੰਕਟ ਨੂੰ ਵੇਖਦੇ ਹੋਏ ਸੂਬਾ ਸਰਕਾਰ ਵੱਲੋਂ ਕਰਫਿਊ ਦਾ ਸਮਾਂ ਵਧਾ ਦਿੱਤਾ ਗਿਆ ਹੈ। ਇਸ ਦੇ ਤਹਿਤ ਅੰਮ੍ਰਿਤਸਰ ਪੁਲਿਸ ਨੇ ਸ਼ਹਿਰ ਦੇ ਇਸਲਾਬਾਦ ਖ਼ੇਤਰ 'ਚ ਫਲੈਗ ਮਾਰਚ ਕੱਢਿਆ ਹੈ। ਪੁਲਿਸ ਵੱਲੋਂ ਰਾਮ ਨਗਰ ਕਲੋਨੀ, ਗੁਰੂ ਨਾਨਕ ਪੂਰਾ ਤੇ ਕਿਸ਼ਨ ਕੋਟ ਆਦਿ 'ਚ ਅਨਾਊਂਸਮੈਂਟ ਕਰਕੇ ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਹਿਦਾਇਤ ਦਿੱਤੀ ਗਈ। ਇਸ ਮੌਕੇ ਏਸੀਪੀ ਨਰਿੰਦਰ ਸਿੰਘ ਨੇ ਲੋਕਾਂ ਨੂੰ ਜ਼ਰੂਰੀ ਚੀਜ਼ਾਂ ਦੀ ਹੋਮ ਡਿਲਿਵਰੀ ਕਰਵਾਉਣ ਦਾ ਵੀ ਭਰੋਸਾ ਦਿੱਤਾ। ਇਸ ਦੇ ਨਾਲ ਹੀ ਏਸੀਪੀ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।