ਜ਼ਿਲ੍ਹਾ ਪੁਲਿਸ ਪ੍ਰਸ਼ਾਸ਼ਨ ਵਲੋਂ ਕੱਢਿਆ ਗਿਆ ਫਲੈਗ ਮਾਰਚ - district police administration
ਅੰਮ੍ਰਿਤਸਰ: ਜ਼ਿਲ੍ਹਾ ਪੁਲਿਸ ਪ੍ਰਸ਼ਾਸ਼ਨ ਵਲੋਂ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਹਿਸਿਆਂ 'ਚ ਫਲੈਗ ਮਾਰਚ ਕਢਿਆ ਗਿਆ ਤਾਂ ਜੋ ਸ਼ਹਿਰ 'ਚ ਅਮਨ ਸ਼ਾਂਤੀ ਦਾ ਮਾਹੌਲ ਬਰਕਰਾਰ ਰੱਖਿਆ ਜਾ ਸਕੇ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਵਲੋਂ ਨੌਜਵਾਨ ਵੋਟਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਬਿਨ੍ਹਾਂ ਕਿਸੇ ਡਰ ਤੋਂ ਆਪਣੀ ਵੋਟ ਦੇ ਅਧਿਕਾਰ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਕੋਈ ਵੀ ਅਣਸੁਖਾਵੀ ਘਟਨਾ ਨਾ ਵਾਪਰੇ ਅਤੇ ਕੋਈ ਸ਼ਰਾਰਤੀ ਤੱਤ ਮਾਹੌਲ ਨਾ ਖ਼ਰਾਬ ਕਰੇ ਇਸ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ।