ਕਾਨੂੰਨ ਵਿਵਸਥਾ ਨੂੰ ਲੈਕੇ ਅੰਮ੍ਰਿਤਸਰ 'ਚ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ - police in Amritsar
ਅੰਮ੍ਰਿਤਸਰ: ਅੰਮ੍ਰਿਤਸਰ 'ਚ ਵੱਧਦੇ ਅਪਰਾਧਿਕ ਮਾਮਲਿਆਂ ਕਾਰਨ ਪੁਲਿਸ ਚੌਕਸ ਨਜ਼ਰ ਆ ਰਹੀ ਹੈ। ਜਿਸ ਦੇ ਚੱਲਦਿਆਂ ਪੁਲਿਸ ਵਲੋਂ ਸ਼ਹਿਰ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਸਬੰਧੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਕਿ ਕੋਰੋਨਾ ਕਾਰਨ ਸਾਰੇ ਹਦਾਇਤਾਂ ਦੀ ਪਾਲਣਾ ਕਰਨ ਅਤੇ ਕਰਫਿਊ ਸਮੇਂ ਬਿਨ੍ਹਾਂ ਜ਼ਰੂਰੀ ਕੰਮ ਤੋਂ ਕੋਈ ਘਰ ਤੋਂ ਬਾਹਰ ਨਾ ਨਿਕਲੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।