ਸ੍ਰੀ ਫਤਹਿਗੜ੍ਹ ਸਾਹਿਬ: ਪੁਲਿਸ ਨੇ ਕੱਢਿਆ ਫਲੈਗ ਮਾਰਚ - ਸ਼ਰਾਰਤੀ ਅਨਸਰਾਂ
ਸ੍ਰੀ ਫਤਿਹਗੜ੍ਹ ਸਾਹਿਬ: ਜ਼ਿਲ੍ਹੇ ’ਚ ਸੁਰੱਖਿਆ ਦੇ ਚੱਲਦੇ ਐਸਪੀ ਹਰਪਾਲ ਸਿੰਘ ਦੀ ਅਗਵਾਈ ਚ ਵੱਡੀ ਗਿਣਤੀ ਚ ਪੁਲਿਸ ਫੋਰਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਵੱਖ ਵੱਖ ਥਾਵਾਂ ’ਤੇ ਚੈਕਿੰਗ ਕੀਤੀ ਗਈ। ਇਸ ਦੌਰਾਨ ਐਸਪੀ ਹਰਪਾਲ ਸਿੰਘ ਨੇ ਦੱਸਿਆ ਕਿ ਸ਼ਰਾਰਤੀ ਅਨਸਰਾਂ ’ਤੇ ਨੱਥ ਪਾਉਣ ਦੇ ਲਈ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਸੁਰੱਖਿਆ ਨੂੰ ਦੇਖਦੇ ਹੋਏ ਹੀ ਜਿਲ੍ਹੇ ਚ ਹਾਈ ਅਲਰਟ ਕੀਤਾ ਗਿਆ ਹੈ ਅਤੇ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ ਤਾਂ ਉਸਦੀ ਜਾਣਕਾਰੀ ਪੁਲਿਸ ਨੂੰ ਤੁਰੰਤ ਦਓ।