ਕੋਰੋਨਾ ਦੇ ਚੱਲਦਿਆਂ ਪੰਜਾਬ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ - coronavirus worldometer india
ਸ੍ਰੀ ਮੁਕਤਸਰ ਸਾਹਿਬ: ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦੇ ਨਾਲ ਹੀ ਜਿਥੇ ਪੰਜਾਬ ਸਰਕਾਰ ਵਲੋਂ ਸਖ਼ਤੀ ਕੀਤੀ ਜਾ ਰਹੀ ਹੈ, ਉਥੇ ਹੀ ਪੰਜਾਬ ਪੁਲਿਸ ਵਲੋਂ ਵੀ ਚੌਕਸੀ ਵਰਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਸ੍ਰੀ ਮੁਕਤਸਰ ਸਾਹਿਬ 'ਚ ਪੰਜਾਬ ਪੁਲਿਸ ਵਲੋਂ ਕੋਰੋਨਾ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਬਾਜ਼ਾਰਾਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਐੱਸਐੱਚਓ ਮੋਹਨ ਲਾਲ ਦਾ ਕਹਿਣਾ ਕਿ ਕੋਰੋਨਾ ਦੇ ਚੱਲਦਿਆਂ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਨਾਲ ਹੀ ਕਰਫਿਊ ਦੀ ਉਲੰਘਣਾ ਨਹੀਂ ਕਰਨੀ ਚਾਹੀਦੀ।