ਅੰਮ੍ਰਿਤਸਰ 'ਚ ਪੰਜਾਬ ਪੁਲਿਸ ਨੇ ਕੱਢਿਆ ਫਲੈਗ ਮਾਰਚ - Punjab Police in Amritsar
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਪੁਲਿਸ ਪ੍ਰਸ਼ਾਸ਼ਨ ਵੱਲੋਂ ਇੱਕ ਫਲੈਗ ਮਾਰਚ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਮੁੱਖ ਉਦੇਸ਼ ਦੁਕਾਨਦਾਰਾਂ ਤੇ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਦਿੱਤੀਆਂ ਗਈਆਂ ਢਿੱਲਾਂ ਦਾ ਸਹੀ ਤਰੀਕੇ ਨਾਲ ਪਾਲਣ ਕਰਨਾ ਦੱਸਣਾ ਸੀ। ਇਸ ਮੌਕੇ 'ਤੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਲੋਕ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ।