ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ 'ਚ ਫਲਾਵਰ ਸ਼ੋਅ ਦਾ ਆਯੋਜਨ - ਫੁੱਲਾਂ ਦੀਆਂ ਵੱਖ-ਵੱਖ 112 ਕਿਸਮਾਂ ਦਾ ਕੀਤਾ ਪ੍ਰਦਰਸ਼ਨ
ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਫਲਾਵਰ ਸ਼ੋਅ ਦਾ ਆਯੋਜਨ ਕੀਤਾ ਗਿਆ। ਇਹ ਫਲਾਵਰ ਸ਼ੋਅ ਮਹਾਨ ਕਵੀ ਭਾਈ ਵੀਰ ਸਿੰਘ ਨੂੰ ਸਮਰਪਿਤ ਕੀਤਾ ਗਿਆ। ਇਸ ਫਲਾਵਰ ਸ਼ੋਅ ਦਾ ਉਦਘਾਟਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.ਬਲਦੇਵ ਸਿੰਘ ਢਿੱਲੋਂ ਵੱਲੋਂ ਕੀਤਾ ਗਿਆ। ਇਸ ਫਲਾਵਰ ਸ਼ੋਅ ਵਿੱਚ 14 ਟੀਮਾਂ ਨੇ ਹਿੱਸਾ ਲਿਆ ਅਤੇ ਫੁੱਲਾਂ ਦੀਆਂ ਵੱਖ-ਵੱਖ 112 ਕਿਸਮਾਂ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਲੋਕ ਇਸ ਖ਼ਾਸ ਫਲਾਵਰ ਸ਼ੋਅ ਨੂੰ ਵੇਖਣ ਲਈ ਪੁੱਜੇ ਅਤੇ ਇਸ ਦਾ ਆਨੰਦ ਮਾਣਿਆ। ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਨੇ ਕਿਹ ਕਿ ਬਦਲਦੇ ਮੌਸਮ 'ਚ ਫੁੱਲਾਂ ਦੀ ਖ਼ੁਬਰਸੂਰਤੀ ਹੋਰ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਫੁੱਲ ਖੁਸ਼ਬੂ ਦੇ ਕੇ ਹਵਾ ਨੂੰ ਸਾਫ਼ ਰੱਖਦੇ ਹਨ ਅਤੇ ਸਿਹਤ ਦੇ ਨਾਲ-ਨਾਲ ਲੋਕਾਂ ਨੂੰ ਖੁਸ਼ੀ ਦਿੰਦੇ ਹਨ। ਉਨ੍ਹਾਂ ਲੋਕਾਂ ਨੂੰ ਸੱਵਛਤਾ ਲਈ ਪ੍ਰੇਰਤ ਕਰਦਿਆਂ ਆਪਣੇ ਆਲੇ-ਦੁਆਲੇ ਫੁੱਲਾਂ ਦੇ ਬੂੱਟੇ ਅਤੇ ਰੁੱਖ ਲਗਾਉਂਣ ਦੀ ਅਪੀਲ ਕੀਤੀ।