ਦਿੱਲੀ ਚਲੋ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨ ਦੀ ਅੰਤਿਮ ਅਰਦਾਸ 'ਤੇ ਭੇਂਟ ਕੀਤੇ ਸ਼ਰਧਾ ਦੇ ਫੁੱਲ - ਸ੍ਰੀ ਗੁਰੂ ਤੇਗ ਬਹਾਦਰ ਜੀ
ਮਾਨਸਾ: ਦਿੱਲੀ ਚੱਲੋ ਅੰਦੋਲਨ ਵਿੱਚ 26 ਨਵੰਬਰ ਨੂੰ ਦਿੱਲੀ ਜਾ ਰਹੇ ਕਿਸਾਨਾਂ ਦੇ ਕਾਫਲੇ ਵਿੱਚ ਮਾਨਸਾ ਜ਼ਿਲ੍ਹੇ ਦੇ ਪਿੰਡ ਚਹਿਲਾਂਵਾਲਾ ਦਾ ਕਿਸਾਨ ਧੰਨਾ ਸਿੰਘ ਸ਼ਹੀਦ ਹੋ ਗਿਆ ਸੀ ਜਿਸ ਦੀ ਅੱਜ ਅੰਤਿਮ ਅਰਦਾਸ ਪਿੰਡ ਵਿਖੇ ਕੀਤੀ ਗਈ। ਇਸ ਮੌਕੇ ਕਿਸਾਨ ਨੇਤਾ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਕਿਸਾਨ ਇਸ ਸੰਘਰਸ਼ ਨੂੰ ਜਿੱਤ ਕੇ ਹੀ ਰਹਿਣਗੇ ਉਨ੍ਹਾਂ ਕਿਹਾ ਕਿ ਚਾਂਦਨੀ ਚੌਕ ਨੇ ਪਹਿਲਾਂ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਲਿਆ ਸੀ ਤੇ ਅੱਜ ਵੀ 25 ਤੋਂ ਜ਼ਿਆਦਾ ਕਿਸਾਨ ਸੀਸ ਦੇ ਚੁੱਕੇ ਹਨ ਤੇ ਅਜੇ ਵੀ ਹਜ਼ਾਰਾਂ ਕਿਸਾਨ ਸ਼ਹਾਦਤ ਦੇਣ ਦੇ ਲਈ ਤਿਆਰ ਹਨ।