ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ
ਅੰਮ੍ਰਿਤਸਰ: ਭਾਜਪਾ ਦੇ ਜ਼ਿਲ੍ਹਾ ਦਫ਼ਤਰ ਖੰਨਾ ਸਮਾਰਕ ਵਿਖੇ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਨੂੰ ਸ਼ਰਧਾਂਜਲੀ ਫੇਟ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਯੁਵਾ ਮੋਰਚਾ ਦੇ ਕਾਰਕੁੰਨਾ ਨੇ ਦੱਸਿਆ ਕਿ ਇਨ੍ਹਾਂ ਸ਼ਹੀਦਾਂ ਨੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਕੁਰਬਾਨੀ ਦਿੱਤੀ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਯੁਵਾ ਮੋਰਚਾ ਦੇ ਆਗੂਆਂ ਨੇ ਪੰਜਾਬ ਦੀ ਕੈਪਟਨ ਸਰਕਾਰ ਤੇ ਵੀ ਨਿਸ਼ਾਨਾ ਸਾਧੇ। ਜਦੋਂ ਉਨ੍ਹਾਂ ਨੂੰ ਜਲ੍ਹਿਆਵਾਲਾ ਬਾਗ਼ ਬੰਦ ਕਰਨ ਬਾਰੇ ਸਵਾਲ ਕੀਤਾ ਉਹ ਸਿਰਫ਼ ਏਨਾ ਕਹਿ ਕੇ ਪੱਲਾ ਝਾੜ ਗਏ ਕਿ ਇਹ ਸਰਕਾਰਾਂ ਦੇ ਕੰਮ ਹਨ।