ਭਗਤ ਸਿੰਘ ਦੇ ਸਮਾਰਕ 'ਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਭੇਂਟ ਕੀਤੇ ਫੁੱਲ - Bhagat Singh's memorial
ਨਵਾਂਸ਼ਹਿਰ: ਅੱਜ ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਭਗਤ ਸਿੰਘ ਦੇ ਸਮਾਰਕ ਉੱਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਪਹੁੰਚੇ। ਉੱਥੇ ਉਨ੍ਹਾਂ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਨ੍ਹਾਂ ਨਾਲ ਹਲਕਾ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਅਤੇ ਹੋਰ ਅਕਾਲੀ ਦਲ ਦੇ ਸੀਨੀਅਰ ਵਰਕਰ ਹਾਜ਼ਰ ਸਨ। ਇਸ ਮੌਕੇ ਚੰਦੂਮਾਜਰਾ ਨੇ ਕਿਹਾ ਕਿ ਉਹ ਇੱਥੋਂ ਇੱਕ ਪ੍ਰੇਰਨਾ ਲੈ ਕੇ ਜਾ ਰਹੇ ਹਨ ਕਿ ਉਹ ਆਪਣੇ ਹੱਕ ਸੱਚ ਦੀ ਲੜਾਈ ਵਿੱਚ ਜਿੱਤ ਹਾਸਲ ਕਰਨ। ਚੰਦੂਮਾਜਰਾ ਨੇ ਸੂਬਾ ਸਰਕਾਰ ਅਤੇ ਕਿਸਾਨੀ ਬਿੱਲ ਨੂੰ ਲੈ ਕੇ ਨਿਸ਼ਾਨੇ ਸਾਧੇ।