ਜਲੰਧਰ 'ਚ ਧੁੰਧ ਨੇ ਵਧਾਈ ਠੰਢ, 3 ਦਿਨਾਂ ਤੋਂ ਨਹੀਂ ਨਿਕਲਿਆ ਸੂਰਜ - ਸਰਦੀ ਦਾ ਕਹਿਰ
ਜਲੰਧਰ: ਪੰਜਾਬ ਵਿੱਚ ਲਗਾਤਾਰ ਠੰਢ ਵਧਦੀ ਜਾ ਰਹੀ ਹੈ। ਜਲੰਧਰ ਸ਼ਹਿਰ ਵਿੱਚ ਧੁੰਧ ਕਾਰਨ ਪਿਛਲੇ ਕਈ ਦਿਨਾਂ ਤੋਂ ਸੂਰਜ ਨਹੀਂ ਨਿਕਲਿਆ, ਜਿਸ ਕਾਰਨ ਠੰਢ ਜ਼ਿਆਦਾ ਵੱਧ ਗਈ ਹੈ। ਸਥਾਨਕ ਲੋਕਾਂ ਨੇ ਕਿਹਾ ਕਿ ਇੱਕ ਪਾਸੇ ਕੋਰੋਨਾ ਦਾ ਕਹਿਰ ਹੈ ਤੇ ਦੂਜੇ ਪਾਸੇ ਸਰਦੀ ਦਾ ਕਹਿਰ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਠੰਢ ਤੋਂ ਬਚਣ ਲਈ ਮੋਟੇ ਕੱਪੜੇ ਪਾਉਣ ਅਤੇ ਕੋਰੋਨਾ ਲਾਗ ਤੋਂ ਬਚਣ ਲਈ ਸਿਹਤ ਵਿਭਾਗ ਦੀ ਹਦਾਇਤਾਂ ਦਾ ਪਾਲਣਾ ਕਰਨ।