ਲੋਕ ਗਾਇਕਾ ਗੁਰਮੀਤ ਬਾਵਾ ਨੇ 77 ਸਾਲ ਦੀ ਉਮਰ 'ਚ ਲਏ ਆਖਰੀ ਸਾਹ - ਗੁਰਮੀਤ ਬਾਵਾ ਦਾ ਦਿਹਾਂਤ
ਅੰਮ੍ਰਿਤਸਰ: ਪੰਜਾਬੀ ਸੰਗੀਤ ਜਗਤ ਲਈ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਕਿ ਲੰਬੀ ਹੇਕ ਵਾਲੀ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੀ ਉਮਰ ਕਰੀਬ 77 ਸਾਲ ਸੀ ਅਤੇ ਕਾਫ਼ੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਪੰਜਾਬੀ ਲੋਕ ਗਾਇਕੀ 'ਚ 45 ਸੈਕਿੰਡ ਦੀ ਹੇਕ ਲਾਉਣ ਦਾ ਰਿਕਾਰਡ ਉਨ੍ਹਾਂ ਨੇ ਆਪਣੇ ਨਾਮ ਕੀਤਾ ਸੀ। ਗੁਰਮੀਤ ਬਾਵਾ ਨੂੰ ਕਈ ਰਾਸ਼ਟਰੀ ਅਤੇ ਕੌਮਾਂਤਰੀ ਮਾਣ-ਸਨਮਾਨ ਮਿਲ ਚੁੱਕੇ ਸਨ। ਗੁਰਮੀਤ ਬਾਵਾ ਦੇ ਦਿਹਾਂਤ ਨਾਲ ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਆਮ ਜਨਤਾ 'ਚ ਵੀ ਸੋਗ ਦੀ ਲਹਿਰ ਦੌੜ ਗਈ ਹੈ। ਉੱਥੇ ਹੀ ਗੁਰਮੀਤ ਬਾਵਾ ਦੇ ਪਰਿਵਾਰਿਕ ਮੈਂਬਰਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਚਾਰ ਪੰਜ ਦਿਨਾਂ ਤੋਂ ਉਹ ਕਾਫ਼ੀ ਬਿਮਾਰ ਚੱਲ ਰਹੀ ਸੀ।
Last Updated : Nov 21, 2021, 3:49 PM IST