ਕੋਰੋਨਾ ਮਰੀਜਾਂ ਦੇ ਘਰ ਘਰ ਪਹੁੰਚਾਇਆ ਜਾ ਰਿਹਾ ਭੋਜਨ- ਰਾਜੂ ਖੰਨਾ - coronavirus update punjab
ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਦੇ ਮਾਮਲੇ ਸੂਬੇ 'ਚ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਅਕਾਲੀ ਦਲ ਵਲੋਂ ਕੋਰੋਨਾ ਮਰੀਜ਼ਾਂ ਦੇ ਘਰਾਂ ਤੱਕ ਭੋਜਨ ਪਹੁੰਚਾਇਆ ਜਾ ਰਿਹਾ ਹੈ। ਇਸ ਸਬੰਧੀ ਅਕਾਲੀ ਆਗੂ ਰਾਜੂ ਖੰਨਾ ਦਾ ਕਹਿਣਾ ਕਿ ਪਾਰਟੀ ਪ੍ਰਧਾਨ ਦੇ ਹੁਕਮਾਂ 'ਤੇ ਲੋਕਾਂ ਦੀ ਸੇਵਾ ਨਿਰੰਤਰ ਜਾਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਯੂਥ ਅਕਾਲੀ ਦਲ ਦੇ ਵਰਕਰਾਂ ਵਲੋਂ ਸੈਨੇਟਾਈਜਰ ਦੀ ਸੇਵਾ ਵੀ ਕੀਤੀ ਜਾਵੇਗੀ। ਜਿਸ ਦੇ ਤਹਿਤ ਕਈ ਇਲਾਕੇ ਸੈਨੇਟਾਈਜ ਕੀਤੇ ਜਾਣਗੇ।