ਜਲੰਧਰ: ਲੋਕਾਂ ਨੂੰ ਦਵਾਈ ਛਿੜਕਣ ਲਈ ਵਿਧਾਇਕ ਨੇ ਦਿੱਤੀ ਆਪਣੀ ਮਸ਼ੀਨ - ਕਪੂਰਥਲਾ ਤੋਂ ਵਿਧਾਇਕ
ਕੋਰੋਨਾ ਨੂੰ ਮਾਤ ਦੇਣ ਲਈ ਪ੍ਰਸ਼ਾਸਨ ਅਤੇ ਸਰਕਾਰਾਂ ਪੂਰੇ ਜ਼ੋਰਾਂ ਸ਼ੋਰਾਂ ਨਾਲ ਲੱਗੀਆਂ ਹੋਈਆਂ ਹਨ। ਉੱਥੇ ਹੀ, ਇਸ ਮਹਾਮਾਰੀ ਨਾਲ ਨਜਿੱਠਣ ਲਈ ਹੁਣ ਨੇਤਾ ਵੀ ਆਪਣੇ ਤੌਰ 'ਤੇ ਸਾਹਮਣੇ ਆ ਰਹੇ ਹਨ। ਕਪੂਰਥਲਾ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਜਲੰਧਰ ਨੂੰ ਅੱਜ ਆਪਣੀਆਂ ਦੋ ਨਿੱਜੀ ਮਸ਼ੀਨਾਂ ਪ੍ਰਦਾਨ ਕੀਤੀਆਂ। ਰਾਣਾ ਗੁਰਜੀਤ ਸਿੰਘ ਨੇ ਇਹ ਮਸ਼ੀਨਾਂ ਅੱਜ ਜਲੰਧਰ ਪੱਛਮੀ ਦੇ ਵਿਧਾਇਕ ਸੁਸ਼ੀਲ ਰਿੰਕੂ ਨੂੰ ਸੌਂਪੀਆਂ ਤਾਂ ਕਿ ਇਨ੍ਹਾਂ ਮਸ਼ੀਨਾਂ ਨਾਲ ਪੂਰੇ ਇਲਾਕੇ ਵਿੱਚ ਦਵਾਈ ਦਾ ਛਿੜਕਾਓ ਵਧੀਆ ਅਤੇ ਤੇਜ਼ ਤਰੀਕੇ ਨਾਲ ਕੀਤਾ ਜਾ ਸਕੇ।