ਸਾਬਕਾ ਅਕਾਲੀ ਵਿਧਾਇਕ ਵਲੋਂ ਮੰਡੀਆਂ ਦਾ ਦੌਰਾ - ਕਾਂਗਰਸ ਸਰਕਾਰ
ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਗੜ੍ਹਸ਼ੰਕਰ 'ਚ ਅਕਾਲੀ ਦਲ ਦੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਵਲੋਂ ਮੰਡੀਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦਾ ਕਹਿਣਾ ਕਿ ਕਾਂਗਰਸ ਸਰਕਾਰ ਵਲੋਂ ਆਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਕਿ ਕਿਸਾਨਾਂ ਨੂੰ ਮੰਡੀਆਂ 'ਚ ਬਾਰਦਾਨੇ ਦੀ ਕਮੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਮੰਡੀਆਂ 'ਚ ਰੁਲਣ ਲਈ ਛੱਡਿਆ ਹੋਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਕਿ ਮੰਡੀਆਂ 'ਚ ਆ ਰਹੀਆਂ ਮੁਸ਼ਕਿਲਾਂ ਨੂੰ ਜਲਦ ਹੱਲ ਕੀਤਾ ਜਾਵੇ।