ਭਾਜਪਾ ਦੇ ਸਾਬਕਾ ਮੰਤਰੀ ਨੇ ਕਾਂਗਰਸ ਵਿਧਾਇਕ 'ਤੇ ਸਾਧੇ ਨਿਸ਼ਾਨੇ
ਹੁਸ਼ਿਆਰਪੁਰ: ਪੰਜਾਬ ਵਿੱਚ ਵਿਧਾਨ ਸਭਾ 2022 ਦੀਆਂ ਚੋਣਾਂ ਦਾ ਦੰਗਲ ਭੱਖਦਾ ਜਾ ਰਿਹਾ ਹੈ। ਹੁਸ਼ਿਆਰਪੁਰ ਤੋਂ ਵਿਧਾਇਕ ਸੁੰਦਰ ਸ਼ਾਮ ਅਰੋੜਾ (MLA Sundar Sham Arora) ਵੱਲੋਂ ਨਵੀਂ ਬਣਨ ਜਾ ਰਹੀ ਕੈਬਨਿਟ ਮੰਤਰੀ ਦਾ ਦਾਅਵਾ ਪੇਸ਼ ਕਰਨ ਤੋਂ ਬਾਅਦ ਹੁਸ਼ਿਆਰਪੁਰ ਤੋਂ ਭਾਜਪਾ ਦੇ ਸਾਬਕਾ ਮੰਤਰੀ ਤੀਕਸ਼ਣ ਸੂਦ( Former Minister Tikshan Sood) ਨੇ ਇੱਕ ਵਾਰ ਫਿਰ ਤੋਂ ਵੱਡੇ ਸਵਾਲ ਖੜ੍ਹੇ ਕੀਤੇ ਹਨ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਅਤੇ ਸਾਬਕਾ ਮੰਤਰੀ ਤੀਕਸ਼ਣ ਸੂਦ (Tikshan Sood) ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦੁਆਰਾ ਕੈਬਨਿਟ ਦਾ ਵਿਸਥਾਰ ਕੀਤਾ ਜਾ ਰਿਹਾ ਹੈ 'ਤੇ ਸਰਕਾਰ ਵੱਲੋਂ ਪਹਿਲਾਂ ਹੀ ਕਹਿ ਦਿੱਤਾ ਗਿਆ ਹੈ ਕਿ ਇਸ ਵਾਰ ਕੈਬਨਿਟ ਵਿੱਚ ਕਿਸੇ ਵੀ ਵਿਵਾਦਿਤ ਮੰਤਰੀ ਜਾਂ ਜਿਨ੍ਹਾਂ ਦੇ ਮਾਮਲੇ ਅਦਾਲਤ ਵਿੱਚ ਚੱਲ ਰਹੇ ਹਨ।