ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਪੁੱਤਰ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ - Gurpreet Kangar
ਬਠਿੰਡਾ: ਬਰਬਾਦ ਹੋਈਆਂ ਫਸਲਾਂ ਦੇ ਮੁਆਵਜ਼ੇ ਦੇ ਐਲਾਨ ਤੋਂ ਬਾਅਦ ਕਿਸਾਨਾਂ ਵੱਲੋਂ ਹੁਣ ਕਾਂਗਰਸ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਿਰਾਓ ਕੀਤਾ ਜਾ ਰਿਹਾ। ਇਸੇ ਦੇ ਤਹਿਤ ਬਠਿੰਡਾ ਦੇ ਪਿੰਡ ਸਧਾਣਾ ਵਿਖੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਪੁੱਤਰ ਹਰਮਨਵੀਰ ਸਿੰਘ ਜੈਸੀ ਕਾਂਗੜ ਦਾ ਕਿਸਾਨ ਜਥੇਬੰਦੀ ਵੱਲੋਂ ਵਿਰੋਧ ਕੀਤਾ ਗਿਆ। ਹਰਮਨਵੀਰ ਕਾਂਗੜ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਮੁਆਫ਼ ਕੀਤੇ ਗਏ ਬਿਜਲੀ ਦੇ ਬਕਾਇਆ ਬਿੱਲਾਂ ਸਬੰਧੀ ਲਗਾਏ ਗਏ ਕੈਂਪ ਵਿੱਚ ਸ਼ਿਰਕਤ ਕਰਨ ਪਹੁੰਚੇ ਸਨ।