ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਪੰਜਾਬ ਸਰਕਾਰ 'ਤੇ ਕਸੇ ਤੰਜ - ਫ਼ਿਰੋਜ਼ਪੁਰ
ਫ਼ਿਰੋਜ਼ਪੁਰ: ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਜ਼ੀਰਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਬੀਬੀ ਹਰਸਿਮਰਤ ਕੌਰ ਜੀ ਦੀ ਫ਼ਿਰੋਜ਼ਪੁਰ ਫੇਰੀ ਦਰਮਿਆਨ ਹੋਏ ਝਗੜੇ ਕਾਰਨ ਜ਼ੀਰਾ ਦੇ ਅਕਾਲੀ ਵਰਕਰਾਂ ਉੱਪਰ ਵੀ ਕੀਤੇ ਜਾਣ ਵਾਲੇ ਨਾਜਾਇਜ਼ ਪਰਚਿਆਂ ਦਾ ਬੀਤੀ ਬੁੱਧਵਾਰ ਬੀਬੀ ਹਰਸਿਮਰਤ ਕੌਰ ਬਾਦਲ ਜੀ ਨੇ ਫਿਰੋਜ਼ਪੁਰ ਦਾ ਇੱਕ ਵਿਸ਼ੇਸ਼ ਦੌਰਾ ਕੀਤਾ ਸੀ। ਜਿਸ ਦਰਮਿਆਨ ਉਨ੍ਹਾਂ ਸ਼ਹਿਰ ਦੀ ਵੱਖ ਵੱਖ ਇਲਾਕਿਆਂ ਵਿਚ ਪਬਲਿਕ ਮੀਟਿੰਗਾਂ ਕੀਤੀਆਂ ਜਿਸ ਦੌਰਾਨ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਗੁਰੂਹਰਸਹਾਏ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਦੀ ਕਾਰ ਉੱਪਰ ਹਮਲਾ ਵੀ ਹੋਇਆ ਸੀ ਅਤੇ ਇਸ ਤੋਂ ਬਾਅਦ ਫ਼ਿਰੋਜ਼ਪੁਰ ਛਾਉਣੀ ਦੇ ਇਕ ਪ੍ਰੋਗਰਾਮ ਦੌਰਾਨ ਵੀ ਕੁਝ ਸ਼ਰਾਰਤੀ ਲੋਕਾਂ ਦੁਆਰਾ ਪ੍ਰੋਗਰਾਮ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ।