ਪਹਿਲੀ ਵਾਰ ਵੀਲ੍ਹਚੇਅਰ ’ਤੇ ਦੇਖੇ ਗਏ ਪ੍ਰਕਾਸ਼ ਸਿੰਘ ਬਾਦਲ ! - ਪ੍ਰਕਾਸ਼ ਸਿੰਘ ਬਾਦਲ ਨੂੰ ਵੀਲ੍ਹਚੇਅਰ ’ਤੇ ਚੈਕਅੱਪ ਲਈ ਲਿਜਾਇਆ ਗਿਆ
ਲੁਧਿਆਣਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ (Parkash Singh Badal Corona Report Positive) ਆ ਚੁੱਕੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਡੀਐਮਸੀ ਹੀਰੋ ਹਾਰਟ ਹਸਪਤਾਲ ਵਿੱਚ ਚੈੱਕਅਪ ਲਈ ਲਿਆਂਦਾ ਗਿਆ। ਭਾਰੀ ਸੁਰੱਖਿਆ ਵਿੱਚ ਪ੍ਰਕਾਸ਼ ਸਿੰਘ ਬਾਦਲ ਡੀਐਮਸੀ ਪਹੁੰਚੇ ਸਨ। ਇਸ ਦੌਰਾਨ ਮੀਡੀਆ ਨੂੰ ਉਨ੍ਹਾਂ ਤੋਂ ਦੂਰ ਰੱਖਿਆ ਗਿਆ। ਨਾਲ ਹੀ ਹਸਪਤਾਲ ਦੇ ਸਟਾਫ ਵੱਲੋਂ ਪੀ ਪੀ ਕਿੱਟਾਂ ਪਾ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਵੀਲ੍ਹਚੇਅਰ ’ਤੇ ਚੈਕਅੱਪ ਲਈ ਲਿਜਾਇਆ ਗਿਆ ਸੀ। ਹਾਲਾਂਕਿ ਕਿਸ ਤਰ੍ਹਾਂ ਦਾ ਚੈੱਕਅੱਪ ਹੋਣਾ ਹੈ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ। ਇਸ ਤੋਂ ਬਾਅਦ ਹੀ ਪ੍ਰਕਾਸ਼ ਸਿੰਘ ਬਾਦਲ ਦੀ ਕੋੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਕਰਯੋਗ ਹੈ ਕਿ ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈਕੇ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ ਦੇ ਚੋਣ ਮੈਦਾਨ ਵਿੱਚ ਨਿੱਤਰੇ ਹੋਏ ਹਨ। ਜਿਸ ਤੋਂ ਬਾਅਦ ਹੁਣ ਉਨ੍ਹਾਂ ਕੋੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।