ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਸਾਂਝੇ ਉਪਰਾਲੇ ਦਾ ਨਤੀਜਾ ਕਰਤਾਰਪੁਰ ਲਾਂਘਾ: ਬਾਦਲ - former chief minister parkash singh badal
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਰਤਾਰਪੁਰ ਲਾਂਘਾ ਖੁੱਲ੍ਹਣ 'ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਿੱਥੇ ਦੇਸ਼ਵਾਸੀਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਕਈ ਦਹਾਕਿਆਂ ਤੋਂ ਸਿੱਖ ਕੌਮ ਦੀ ਅਧੂਰੀ ਪਈ ਇਸ ਇੱਛਾ ਨੂੰ ਕੇਂਦਰ ਸਰਕਾਰ ਅਤੇ ਲਹਿੰਦੇ ਪੰਜਾਬ ਦੀ ਸਰਕਾਰ ਦੇ ਸਾਂਝੇ ਉਪਰਾਲੇ ਸਦਕਾ ਪੂਰੀ ਹੋਈ ਹੈ ਅਤੇ ਦੋਵੇਂ ਹੀ ਦੇਸ਼ ਇਸ ਲਈ ਵਧਾਈ ਦੇ ਪਾਤਰ ਹਨ।