ਰਜਿੰਦਰ ਕੌਰ ਭੱਠਲ ਨੇ ਢੀਂਡਸਾ ਪਰਿਵਾਰ 'ਤੇ ਵਿੰਨ੍ਹੇ ਨਿਸ਼ਾਨੇ - sukhdev singh dhindsa
ਸਾਬਕਾ ਕਾਂਗਰਸ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਲਹਿਰਾਗਾਗਾ ਪਹੁੰਚੀ, ਜਿਥੇ ਪਿੰਡ ਦੇ ਵਿਕਾਸ ਲਈ ਵੰਡੇ ਕਰੋੜਾਂ ਰੁਪਏ ਵੰਡੇ। ਇਸ ਮੌਕੇ ਉਨ੍ਹਾਂ ਪਰਮਿੰਦਰ ਸਿੰਘ ਢੀਂਡਸਾ 'ਤੇ ਧਾਵਾ ਬੋਲਦਿਆਂ ਕਿਹਾ ਕਿ ਜਿਸ ਪਾਰਟੀ ਨੇ ਉਨ੍ਹਾਂ ਨੂੰ ਵਿਧਾਇਕ ਬਣਾਇਆ ਸੀ, ਜੇ ਤੁਸੀਂ ਉਸ ਵਿਰੁੱਧ ਬੋਲਦੇ ਹੋ ਤਾਂ ਤੁਹਾਨੂੰ ਅਤੇ ਤੁਹਾਡੇ ਪਿਤਾ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਭੱਠਲ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਸਮੇਂ ਤੁਹਾਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ ਅਤੇ ਤੁਹਾਡੇ ਪਿਤਾ ਸੁਖਦੇਵ ਸਿੰਘ ਢੀਡਸਾ ਨੂੰ ਵੀ ਰਾਜ ਸਭਾ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।