ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦਾ ਅਕਾਲ ਚਲਾਣਾ ਪੰਥ ਲਈ ਵੱਡਾ ਘਾਟਾ ਹੈ: ਪੰਜੋਲੀ - Harcharan Singh's death
ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦੇ ਅਕਾਲ ਚਲਾਣਾ ਹੋ ਜਾਣ ਉੱਤੇ ਸ਼੍ਰੋਮਣੀ ਕਮੇਟੀ ਵੱਲੋਂ ਮੁਲਾਜ਼ਮਾਂ ਦੀ ਇਕੱਤਰਤਾ ਦੌਰਾਨ ਸ਼ੋਕ ਮਤਾ ਪੜ੍ਹਿਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ ਗਈ। ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਹਰਚਰਨ ਸਿੰਘ ਨੇ ਲੰਮਾ ਸਮਾਂ ਪੰਜਾਬ ਐਂਡ ਸਿੰਧ ਬੈਂਕ ਰਾਹੀਂ ਸਿੱਖੀ ਅਤੇ ਲੋਕਾਂ ਦੀ ਵੱਡੀ ਸੇਵਾ ਕੀਤੀ ਹੈ।