ਬਲਬੀਰ ਸਿੰਘ ਦੀ ਮੌਤ ਬਾਰੇ ਸੁਣ ਦੇ ਬਹੁਤ ਦੁੱਖ ਲੱਗਿਆ: ਪਰਕਾਸ਼ ਸਿੰਘ ਬਾਦਲ - 96 ਸਾਲਾ ਬਲਬੀਰ ਸਿੰਘ
ਚੰਡੀਗੜ੍ਹ: ਭਾਰਤ ਦੇ ਮਹਾਨ ਹਾਕੀ ਖਿਡਾਰੀ ਅਤੇ ਓਲੰਪੀਅਨ ਬਲਬੀਰ ਸਿੰਘ ਦੇ ਦੇਹਾਂਤ 'ਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਬਲਬੀਰ ਸਿੰਘ ਦੀ ਮੌਤ ਬਾਰੇ ਸੁਣ ਕੇ ਬਹੁਤ ਦੁੱਖ ਲੱਗਿਆ। ਦੱਸ ਦਈਏ, ਅੱਜ ਸਵੇਰੇ 6 ਵਜੇ ਬਲਬੀਰ ਸਿੰਘ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ। 96 ਸਾਲਾ ਬਲਬੀਰ ਸਿੰਘ ਉਮਰ ਦੇ ਤਕਾਜ਼ੇ ਨਾਲ ਕਈ ਸਰੀਰਕ ਸਮੱਸਿਆਵਾਂ ਨਾਲ ਜੂਝ ਰਹੇ ਸਨ। ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਉਨ੍ਹਾਂ ਨੇ ਆਖ਼ਰੀ ਸਾਹ ਲਏ।