ਸਿੱਖ ਰੈਫਰੈਂਸ ਲਾਇਬ੍ਰੇਰੀ ਤੋਂ ਗਾਇਬ ਦਸਤਾਵੇਜ਼ਾਂ ਬਾਰੇ ਜੋਗਿੰਦਰ ਸਿੰਘ ਵੇਦਾਂਤੀ ਨੇ ਦਿੱਤੀ ਅਹਿਮ ਜਾਣਕਾਰੀ - Army attack
ਅੰਮ੍ਰਿਤਸਰ: ਜੂਨ 1984 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸਿੱਖ ਰੈਫਰੈਂਸ ਲਾਇਬ੍ਰੇਰੀ ਤੋਂ ਗਾਇਬ ਹੋਏ ਸਾਹਿਤਕ ਸਰਮਾਏ ਸਬੰਧੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਐੱਸਜੀਪੀਸੀ ਪ੍ਰਧਾਨ ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਸਮੇਤ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਦੌਰਾ ਕੀਤਾ ਅਤੇ ਉਥੇ ਦੀ ਮੌਜੂਦਾ ਕਾਰਜਸ਼ੈਲੀ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਲਾਇਬ੍ਰੇਰੀ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਹੱਥਲਿਖਤ ਸਰੂਪਾਂ ਦੇ ਦਰਸ਼ਨ ਵੀ ਕੀਤੇ। ਇਸ ਬਾਰੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜੱਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਨੇ ਜਾਣਕਾਰੀ ਸਾਂਝੀ ਕੀਤੀ।