ਨਵੇਂ ਸਾਲ ਮੌਕੇ ਸਾਬਕਾ ਅਕਾਲੀ ਮੰਤਰੀ ਰਣੀਕੇ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ - ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ
ਤਰਨਤਾਰਨ: ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਪਰਿਵਾਰ ਸਮੇਤ ਹੋਏ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੱਸਿਆ ਕਿ ਹਰ ਸਾਲ ਸ਼ੁਰੂਆਤ ’ਚ ਪਹਿਲੇ ਦਿਨ ਪ੍ਰਮਾਤਮਾਂ ਦਾ ਸ਼ੁਕਰਾਨਾ ਤੇ ਸਮੁੱਚੀ ਕਾਇਨਾਤ ਦੇ ਭਲੇ ਲਈ ਅਰਦਾਸ ਕਰਨ ਪਰਿਵਾਰ ਸਮੇਤ ਪਹੁੰਚਦੇ ਹਨ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਦੇ ਸਬਰ ਦੀ ਪ੍ਰੀਖਿਆ ਨਹੀਂ ਲੈਣੀ ਚਾਹੀਦੀ, ਬਲਕਿ ਤਿੰਨੋ ਕਾਨੂੰਨ ਰੱਦ ਕਰ ਸਮੁੱਚੀ ਇਨਸਾਨੀਅਤ ਨਾਲ ਇਨਸਾਫ਼ ਕਰਨਾ ਚਾਹੀਦਾ ਹੈ। ਜਥੇਦਾਰ ਰਣੀਕੇ ਸਮੇਤ ਉਨ੍ਹਾਂ ਦੀ ਧਰਮਪਤਨੀ ਕੰਵਲਜੀਤ ਕੌਰ ਨੂੰ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਤੇ ਸਮੂਹ ਪ੍ਰਬੰਧਕਾਂ ਵੱਲੋਂ ਗੁਰੁੂ ਘਰ ਦੀ ਬਖਸ਼ਿਸ਼ ਸਿਰੋਪਾਓ ਤੇ ਯਾਦਗਰੀ ਚਿੰਨ੍ਹ ਭੇਟ ਕੀਤਾ ਗਿਆ।