ਸਾਬਕਾ ਵਿਧਾਇਕ ਮਨਜੀਤ ਸਿੰਘ ਨੇ ਜਨਤਕ ਥਾਵਾਂ ਨੂੰ ਕੀਤਾ ਸੈਨੇਟਾਈਜ਼ - ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ
ਤਰਨ ਤਾਰਨ: ਹਲਕਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੇਵਾਦਾਰ ਤੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਜਨਤਕ ਥਾਵਾਂ ਤੇ ਮੀਆਂਵਿੰਡ ਦੇ ਸਿਹਤ ਕੇਂਦਰ ਨੂੰ ਸੈਨੀਟਾਈਜ਼ ਕੀਤਾ। ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਇਸ ਸੰਕਟ ਭਰੇ ਸਮੇਂ 'ਚ ਲੋੜਵੰਦ ਪਰਿਵਾਰਾਂ ਤੇ ਮਜ਼ਦੂਰਾਂ ਦੀ ਹਰ ਤਰ੍ਹਾਂ ਨਾਲ ਸੰਭਵ ਮਦਦ ਕੀਤੀ ਜਾ ਰਹੀ ਹੈ। ਮਨਜੀਤ ਸਿੰਘ ਮਨਾਂ ਨੇ ਹਸਪਤਾਲ ਦੇ ਸਟਾਫ਼ ਦੇ ਕੰਮ ਦੀ ਗੱਲ ਕਰਦੇ ਹੋਏ ਕਿਹਾ ਕਿ ਜੋ ਡਾਕਟਰ ਇਸ ਵੇਲ਼ੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਆਪਣੀ ਡਿਊਟੀ ਤਨਦੇਹੀ ਨਾਲ ਕਰ ਰਹੇ ਹਨ ਉਹ ਬਹੁਤ ਸ਼ਲਾਘਾਯੋਗ ਹੈ।